ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦਾ ਅਸਤੀਫਾ, ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ

ਨਿਊਜ਼ ਪੰਜਾਬ

18 ਜਨਵਰੀ 2026

ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੇ ਆਮ ਆਦਮੀ ਪਾਰਟੀ ਵੱਲੋਂ ਮਿਲੇ ਕੈਬਨਿਟ ਰੈਂਕ ਤੇ ਕਨਵੇਅਰ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਹ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਰਾਜਾ ਸਾਹਿਬ ਦੇ ਦਰਬਾਰ ‘ਚ ਮੌਜੂਦ 169 ਸਰੂਪਾਂ ਨੂੰ ਲੈ ਕੇ ਦਿੱਤੇ ਗਏ ਬਿਆਨਾਂ ਤੋਂ ਬਾਅਦ ਆਇਆ ਹੈ। ਸੁੱਖੀ ਨੇ ਕਹਾ ਕਿ ਉਨ੍ਹਾਂ ਲਈ ਇਨ੍ਹਾਂ ਅਹੁਦਿਆਂ ਤੋਂ ਉੱਪਰ ਧੰਨ ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਧਾਰਮਿਕ ਤੇ ਪਵਿੱਤਰ ਸਥਾਨ ਹੈ। ਉਹ ਬਚਪਨ ਤੋਂ ਹੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਪਾਵਨ ਅਸਥਾਨ ‘ਤੇ ਆ ਰਹੇ ਹਨ।ਉਨ੍ਹਾਂ ਆਪਣੇ ਪੁਰਖਿਆਂ ਤੋਂ ਇਸ ਸਥਾਨ ਦੀ ਮਰਿਆਦਾ ਬਾਰੇ ਹੀ ਸੁਣਿਆ ਹੈ। ਜਿੱਥੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੱਲ ਹੈ, ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਵਾਲ ਹੀ ਪੈਦਾ ਨਹੀਂ ਹੋ ਸਕਦਾ। ਇੱਥੇ ਜੋ ਮਾਣ-ਸਤਿਕਾਰ ਮਿਲਦਾ ਹੈ, ਅਜਿਹਾ ਉਨ੍ਹਾਂ ਨੇ ਹੋਰ ਕਿਤੇ ਨਹੀਂ ਦੇਖਿਆ। ਜਿਸ ਮਾਣ-ਸਨਮਾਨ ਨਾਲ ਲੋਕ ਇੱਥੇ ਰਾਜਾ ਸਾਹਿਬ ਦੇ ਅੱਗੇ ਨਤਮਸਤਕ ਹੁੰਦੇ ਹਨ, ਉਸੇ ਤਰ੍ਹਾਂ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨੂੰ ਵੀ ਮੰਨਦੇ ਹਨ। ਉਹ ਇਸ ਹਲਕੇ ਦੇ ਨੁਮਾਇੰਦੇ ਹਨ ਤੇ ਇਸ ਘਰ ਦੇ ਸੇਵਕ ਹਨ। ਇਸ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ‘ਚ ਕੋਈ ਕਮੀ ਨਹੀਂ ਆ ਸਕਦੀ। ਡਾਕਟਰ ਸੁੱਖੀ ਦੇ ਅਸਤੀਫੇ ਨੂੰ ਆਮ ਆਦਮੀ ਪਾਰਟੀ ਲਈ ਇਕ ਵੱਡੇ ਝਟਕੇ ਦੇ ਰੂਪ ਵਿੱਚ ਦੇਖਿਆ ਜਾ ਰਿਹਾ।