ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਗੋਲਡੀ ਬਰਾੜ ਗੈਂਗ ਦਾ ਭਾਂਡਾ-ਫੋੜ, 10 ਗ੍ਰਿਫ਼ਤਾਰ, 12 ਅਸਲੇ ਬਰਾਮਦ

ਨਿਊਜ਼ ਪੰਜਾਬ

18 ਜਨਵਰੀ 2026

ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿਸ ਵਿੱਚ ਖਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਦਾ ਭਾਂਡਾ ਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 10 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 12 ਵੱਖ-ਵੱਖ ਅਸਲੇ ਬਰਾਮਦ ਕੀਤੇ ਗਏ ਹਨ। ਇਨ੍ਹਾਂ ਆਰੋਪੀਆਂ ਵੱਲੋਂ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਫਿਰੌਤੀਆਂ ਮੰਗੀਆਂ ਜਾਂਦੀਆਂ ਸਨ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ, ਜਿਸ ਨੂੰ ਲੈ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਲੁਧਿਆਣਾ ਸ਼ਵਪਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਲਡੀ ਬਰਾੜ ਗੈਂਗ ਦਾ ਭਾਂਡਾ-ਫੋੜ ਕੀਤਾ ਹੈ, ਜਿਨ੍ਹਾਂ ਕੋਲੋਂ 12 ਦੇ ਕਰੀਬ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਪਿਸਤੌਲਾਂ ਵਿੱਚ 3 ਇੰਪੋਰਟੈਂਟ ਆਸਟਰੇਲੀਅਨ ਮੇਡ ਗਲੋਕ, ਜੋ ਕਿ 9 ਐਮ.ਐਮ. ਹਨ। ਉਹਨਾਂ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਕਾਰੋਬਾਰੀ ਦੇ ਪੈਰ ਵਿੱਚ ਗੋਲੀ ਲੱਗੀ ਸੀ, ਇਸ ਮਾਮਲੇ ਵਿੱਚ ਜਦੋਂ ਇੱਕ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਸਦੇ ਅੱਗੇ ਲਿੰਕ ਸਾਹਮਣੇ ਆਏ 10 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਕੋਲੋਂ 12 ਦੇ ਕਰੀਬ ਅਸਲੇ ਬਰਾਮਦ ਕੀਤੇ ਗਏ ਹਨ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੈਂਗ ਵੱਲੋਂ ਸਿਰਫ਼ ਪੰਜਾਬ ਹੀ ਨਹੀਂ, ਬਾਹਰਲੇ ਸੂਬਿਆਂ ਵਿੱਚ ਵੀ ਕਾਰੋਬਾਰੀਆਂ ਨੂੰ ਧਮਕਾ ਕੇ ਉਹਨਾਂ ਕੋਲੋਂ ਫਿਰੌਤੀਆਂ ਮੰਗੀਆਂ ਜਾਂਦੀਆਂ ਸਨ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਪੁਲਿਸ ਨੇ ਸਾਰੇ ਮੁਲਜ਼ਮਾਂ ਵਿਰੁੱਧ ਬੀਐਨਐਸ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ, ਜਦਕਿ ਬਾਕੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।