ਨਿਊਜ਼ ਪੰਜਾਬ
19 ਜਨਵਰੀ 2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕਰਨਗੇ ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਿੱਖਿਆ ਸਿੰਘ ਦੇ ਜ਼ਿਲਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਅਤੇ ਖੁਸ਼ਪਾਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਲੀਡਰ ਤੇ ਇਲਾਕਾ ਵਾਸੀ ਹਾਜ਼ਰ ਸਨ ।
