ਨਿਊਜ਼ ਪੰਜਾਬ
19 ਜਨਵਰੀ 2026
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋ ਰਹੀ ਹੈ। ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਅਤੇ ਫੈਸਲੇ ਲਏ ਜਾਣ ਦੀ ਉਮੀਦ ਹੈ। ਖਾਸ ਤੌਰ ‘ਤੇ 22 ਜਨਵਰੀ ਨੂੰ ਸ਼ੁਰੂ ਕੀਤੀ ਜਾਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ। ਹਾਲਾਂਕਿ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਕਈ ਮਹੱਤਵਪੂਰਨ ਬਜਟ ਸੰਬੰਧੀ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
