DGI ਸੰਦੀਪ ਗੋਇਲ ਨੂੰ ਡਬਲ ਜ਼ਿੰਮੇਵਾਰੀ: ਬਾਰਡਰ ਰੇਂਜ ਅੰਮ੍ਰਿਤਸਰ ਦੇ ਨਾਲ ਐਂਟੀ ਗੈਂਗਸਟਰ ਟਾਸਕ ਫੋਰਸ ਲੁਧਿਆਣਾ ਦੇ ਮੁਖੀ ਨਿਯੁਕਤ

ਨਿਊਜ਼ ਪੰਜਾਬ

21 ਜਨਵਰੀ 2026

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡੀ.ਆਈ.ਜੀ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਸੰਦੀਪ ਗੋਇਲ ਨੂੰ ਪੰਜਾਬ ਸਰਕਾਰ ਵੱਲੋਂ ਇਕ ਹੋਰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਵਜੋਂ ਤਾਇਨਾਤ ਰਹਿੰਦਿਆਂ ਉਨ੍ਹਾਂ ਨੇ ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਹੇਠ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਅਗਵਾਈ ਹੇਠ ਕਈ ਨਾਮੀ ਗੈਂਗਸਟਰਾਂ ਨੂੰ ਜੇਲ੍ਹ ਭੇਜਿਆ ਗਿਆ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨੱਥ ਪਾਈ ਗਈ। ਉਨ੍ਹਾਂ ਦੀਆਂ ਇਨ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਲੁਧਿਆਣਾ ਦਾ ਮੁਖੀ ਵੀ ਨਿਯੁਕਤ ਕੀਤਾ ਹੈ।