ਸੂਰਿਆਕੁਮਾਰ ਦੀ ਅਗਵਾਈ ‘ਚ ਅੱਜ ਟੀਮ ਇੰਡੀਆ ਨਿਊਜ਼ੀਲੈਂਡ ਨਾਲ ਟੀ-20 ਮੈਚ,ਨਾਗਪੁਰ ਦੇ ਵਿਦਰਭ ਕ੍ਰਿਕਟ ਗਰਾਊਂਡ ‘ਚ ਸ਼ਾਮ 7 ਵਜੇ ਮੁਕਾਬਲਾ

ਨਿਊਜ਼ ਪੰਜਾਬ

21 ਜਨਵਰੀ 2026

ਭਾਰਤੀ ਕ੍ਰਿਕਟ ਟੀਮ ਅੱਜ ਬੁੱਧਵਾਰ ਨੂੰ ਸਾਲ ਦਾ ਆਪਣਾ ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ ਨਿਊਜ਼ੀਲੈਂਡ ਵਿਰੁੱਧ ਖੇਡੇਗੀ, ਜੋ ਨਾਗਪੁਰ ਦੇ ਵਿਦਰਭ ਕ੍ਰਿਕਟ ਗਰਾਊਂਡ ‘ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਹੇਠ ਭਾਰਤ ਲਈ ਇਹ ਪੰਜ ਮੈਚਾਂ ਦੀ ਟੀ-20 ਲੜੀ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਤਿਆਰੀ ਵਜੋਂ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਸੂਰਿਆਕੁਮਾਰ ਆਪਣੀ ਫਾਰਮ ਵਾਪਸ ਲੈਣ ਦੀ ਕੋਸ਼ਿਸ਼ ਕਰੇਗਾ, ਜਦਕਿ ਜਸਪ੍ਰੀਤ ਬੁਮਰਾਹ ਅਤੇ ਹਾਰਦਿਕ ਪੰਡਯਾ ਦੀ ਵਾਪਸੀ ਨਾਲ ਟੀਮ ਨੂੰ ਮਜ਼ਬੂਤੀ ਮਿਲੀ ਹੈ। ਤਿਲਕ ਵਰਮਾ ਦੇ ਸੱਟ ਕਾਰਨ ਬਾਹਰ ਹੋਣ ਤੋਂ ਬਾਅਦ ਈਸ਼ਾਨ ਕਿਸ਼ਨ ਨੂੰ ਟਾਪ-3 ਵਿੱਚ ਮੌਕਾ ਮਿਲੇਗਾ। ਹੈੱਡ-ਟੂ-ਹੈੱਡ ਰਿਕਾਰਡ ‘ਚ ਭਾਰਤ ਨਿਊਜ਼ੀਲੈਂਡ ਤੋਂ ਅੱਗੇ ਹੈ ਅਤੇ ਘਰੇਲੂ ਮੈਦਾਨ ‘ਤੇ ਉਸਦੀ ਜਿੱਤ ਦਰ 63 ਫੀਸਦੀ ਰਹੀ ਹੈ, ਜਿਸ ਨਾਲ ਭਾਰਤੀ ਟੀਮ ਵਨਡੇ ਸੀਰੀਜ਼ ਦੀ ਹਾਰ ਦਾ ਬਦਲਾ ਲੈਣ ਦੇ ਇਰਾਦੇ ਨਾਲ ਮੈਦਾਨ ‘ਚ ਉਤਰੀ ਹੈ।