ਨਿਊਜ਼ ਪੰਜਾਬ
24 ਜਨਵਰੀ 2026
ਲੁਧਿਆਣਾ ਦੇ ਤਲਵਾੜਾ ਪਿੰਡ ਨੇੜੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਐਮਬੀਏ ਕਰ ਰਹੇ 25 ਸਾਲਾ ਨੌਜਵਾਨ ਰਾਜਵੀਰ ਸਿੰਘ ਖਹਿਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜਵੀਰ ਨੂੰ ਪੇਟ ਵਿੱਚ ਗੋਲੀ ਲੱਗੀ ਸੀ ਅਤੇ ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਸੜਕ ‘ਤੇ ਖੂਨ ਨਾਲ ਲੱਥਪੱਥ ਪਏ ਨੌਜਵਾਨ ਨੂੰ ਦੇਖ ਕੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਉਸਨੂੰ ਡੀਐਮਸੀ ਹਸਪਤਾਲ ਲੈ ਗਈ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਰਾਜਵੀਰ ਦੇ ਦੋਸਤ ਜੁਗਰਾਜ ਸਿੰਘ ‘ਤੇ ਕਤਲ ਦਾ ਦੋਸ਼ ਲਗਾਇਆ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
