ਨਿਊਜ਼ ਪੰਜਾਬ
24 ਜਨਵਰੀ 2026
ਹਰਿਆਣਾ ਦੇ ਫਰੀਦਾਬਾਦ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਾਢੇ ਚਾਰ ਸਾਲ ਦੀ ਮਾਸੂਮ ਬੱਚੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਉਸਦੇ ਹੀ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਬੱਚੀ 50 ਤੱਕ ਗਿਣਤੀ ਲਿਖਣ ਵਿੱਚ ਅਸਫ਼ਲ ਰਹੀ, ਜਿਸ ਕਾਰਨ ਗੁੱਸੇ ਵਿੱਚ ਆ ਕੇ ਪਿਤਾ ਨੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਹ ਬੇਹੋਸ਼ ਹੋ ਗਈ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਪਿਤਾ ਨੇ ਮਾਂ ਨੂੰ ਝੂਠ ਦੱਸਿਆ ਕਿ ਬੱਚੀ ਪੌੜੀਆਂ ਤੋਂ ਡਿੱਗ ਗਈ ਸੀ, ਪਰ ਹਸਪਤਾਲ ਵਿੱਚ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦੇਖ ਕੇ ਮਾਂ ਨੂੰ ਸ਼ੱਕ ਹੋਇਆ ਅਤੇ ਉਸਨੇ ਪੁਲਿਸ ਨੂੰ ਸੂਚਿਤ ਕੀਤਾ। ਜਾਂਚ ਦੌਰਾਨ ਸਖ਼ਤ ਪੁੱਛਗਿੱਛ ’ਚ ਦੋਸ਼ੀ ਪਿਤਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।
