ਨਿਊਜ਼ ਪੰਜਾਬ
24 ਜਨਵਰੀ 2026
27 ਜਨਵਰੀ ਨੂੰ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ ਰਹੇਗੀ। ਦੇਸ਼ ਦੀਆਂ ਵੱਖ-ਵੱਖ ਬੈਂਕ ਯੂਨੀਅਨਾਂ ਵੱਲੋਂ ਇਸ ਦਿਨ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਅਤੇ ਆਲ ਇੰਡੀਆ ਬੈਂਕ ਆਫ਼ਿਸਰਜ਼ ਐਸੋਸੀਏਸ਼ਨ ਨੇ ਸਾਂਝੇ ਤੌਰ ’ਤੇ ਆਲ ਇੰਡੀਆ ਬੈਂਕ ਹੜਤਾਲ ਦਾ ਸੱਦਾ ਦਿੱਤਾ ਹੈ। ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਅੰਮ੍ਰਿਤਪਾਲ ਸਿੰਘ ਮੁਤਾਬਕ ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਬੈਂਕਾਂ ਵਿੱਚ 5 ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਕਰਨਾ, ਤਨਖਾਹਾਂ ਵਿੱਚ ਸੋਧ ਕਰਨਾ ਅਤੇ ਕਰਮਚਾਰੀਆਂ ਨਾਲ ਜੁੜੇ ਹੋਰ ਲੰਬਿਤ ਮੁੱਦਿਆਂ ਦਾ ਹੱਲ ਕਰਵਾਉਣਾ ਸ਼ਾਮਲ ਹੈ।
