ਜੀਰਕਪੁਰ ‘ਚ ਰੇਲ ਹਾਦਸਾ: ਪਤੰਗ ਲੁੱਟਦੇ ਦੋ ਮਾਸੂਮ ਬੱਚਿਆਂ ਦੀ ਮੌਤ, ਇਲਾਕੇ ‘ਚ ਸੋਗ

ਨਿਊਜ਼ ਪੰਜਾਬ

26 ਜਨਵਰੀ 2026

ਮੋਹਾਲੀ ਜ਼ਿਲ੍ਹੇ ਦੇ ਜੀਰਕਪੁਰ ਵਿੱਚ ਬਲਟਾਣਾ ਰੇਲਵੇ ਕਰਾਸਿੰਗ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਪੈਸੈਂਜਰ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 11 ਸਾਲਾ ਅਭਿਸ਼ੇਕ ਕੁਮਾਰ (ਹਰ ਮਿਲਾਪ ਨਗਰ, ਬਲਟਾਣਾ) ਅਤੇ 10 ਸਾਲਾ ਆਯੂਸ਼ ਵਜੋਂ ਹੋਈ ਹੈ। ਚਸ਼ਮਦੀਦਾਂ ਅਨੁਸਾਰ ਦੋਵੇਂ ਬੱਚੇ ਰੇਲਵੇ ਟਰੈਕ ਕੋਲ ਪਤੰਗ ਲੁੱਟ ਰਹੇ ਸਨ, ਇਸੇ ਦੌਰਾਨ ਪਿੱਛੋਂ ਆ ਰਹੀ ਟ੍ਰੇਨ ਦੀ ਚਪੇਟ ਵਿੱਚ ਆ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਸੈਕਟਰ-6 ਸਿਵਲ ਹਸਪਤਾਲ ਦੇ ਮੁਰਦਾਘਰ ਭੇਜਿਆ। ਪੋਸਟਮਾਰਟਮ ਮਗਰੋਂ ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂ ਜਾਣਗੀਆਂ, ਜਦਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਇਸ ਦੁਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।