ਸਰਕਾਰੀ ਬੱਸ ਯਾਤਰੀਆਂ ਲਈ ਚੇਤਾਵਨੀ: PRTC–ਪਨਬਸ ਠੇਕਾ ਮੁਲਾਜ਼ਮਾਂ ਵੱਲੋਂ 12 ਫਰਵਰੀ ਨੂੰ ਮੁਕੰਮਲ ਹੜਤਾਲ ਦਾ ਐਲਾਨ

ਨਿਊਜ਼ ਪੰਜਾਬ

26 ਜਨਵਰੀ 2026

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੀ ਆਮ ਜਨਤਾ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਅਤੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਅਤੇ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ 9 ਫਰਵਰੀ ਨੂੰ ਸੂਬੇ ਭਰ ਦੇ ਡਿਪੂਆਂ ‘ਤੇ ਗੇਟ ਰੈਲੀਆਂ ਅਤੇ 12 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਚੱਕਾ ਜਾਮ ਅਤੇ ਧਰਨਿਆਂ ਵਰਗੇ ਕੜੇ ਕਦਮ ਵੀ ਚੁੱਕੇ ਜਾਣਗੇ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।