ਨਿਊਜ਼ ਪੰਜਾਬ
27 ਜਨਵਰੀ 2026
ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਆਪਣੀ ਇਸ ਫੇਰੀ ਦੌਰਾਨ ਉਹ ਜਲੰਧਰ ਵਿੱਚ ਸਥਿਤ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ ਡੇਰੇ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਦੀ ਇਸ ਯਾਤਰਾ ਨੂੰ ਧਾਰਮਿਕ ਅਤੇ ਸਮਾਜਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
