ਨਿਊਜ਼ ਪੰਜਾਬ
27 ਜਨਵਰੀ 2026
ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਦੀ ਸੁਣਵਾਈ ਬਠਿੰਡਾ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਕੰਗਨਾ ਦੇ ਵਕੀਲ ਵੱਲੋਂ ਪਾਸਪੋਰਟ ਜ਼ਬਤੀ ਦੇ ਮਾਮਲੇ ‘ਚ ਅਦਾਲਤ ਅੱਗੇ ਆਪਣਾ ਪੱਖ ਰੱਖਿਆ ਗਿਆ, ਜਦਕਿ ਬੇਬੇ ਮਹਿੰਦਰ ਕੌਰ ਦੇ ਵਕੀਲ ਵੱਲੋਂ ਦੋ ਗਵਾਹ ਪੇਸ਼ ਕੀਤੇ ਗਏ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ 2026 ਲਈ ਨਿਰਧਾਰਤ ਕਰ ਦਿੱਤੀ ਹੈ। ਇਸ ਦੌਰਾਨ ਕੰਗਨਾ ਰਣੌਤ ਵੱਲੋਂ ਹਲਫਨਾਮਾ ਦਾਖ਼ਲ ਕਰਕੇ ਕਿਹਾ ਗਿਆ ਕਿ ਜਦੋਂ ਵੀ ਅਦਾਲਤ ਉਸ ਨੂੰ ਫਿਜ਼ੀਕਲੀ ਪੇਸ਼ ਹੋਣ ਲਈ ਕਹੇਗੀ, ਉਹ ਹਾਜ਼ਰ ਹੋਵੇਗੀ। ਗੌਰਤਲਬ ਹੈ ਕਿ ਸਾਲ 2021 ਵਿੱਚ ਕਿਸਾਨ ਅੰਦੋਲਨ ਦੌਰਾਨ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈ ਕੇ ਇਹ ਕੇਸ ਦਰਜ ਕੀਤਾ ਗਿਆ ਸੀ।
