ਨਿਊਜ਼ ਪੰਜਾਬ
28 ਜਨਵਰੀ 2026
ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਧਮਕੀ ਮਿਲਣ ਵਾਲੇ ਸਕੂਲਾਂ ਵਿੱਚ ਸੈਕਟਰ-25 ਦਾ ਚਿਤਕਾਰਾ ਇੰਟਰਨੈਸ਼ਨਲ ਸਕੂਲ, ਮਾਡਲ ਸਕੂਲ ਸੈਕਟਰ-16, ਸੈਂਟ ਸਟੀਫਨ ਸਕੂਲ ਸੈਕਟਰ-45, ਮਾਡਲ ਸਕੂਲ ਸੈਕਟਰ-35 ਅਤੇ ਮਾਡਲ ਸਕੂਲ ਸੈਕਟਰ-19 ਸ਼ਾਮਲ ਹਨ। ਧਮਕੀ ਦੇ ਮੱਦੇਨਜ਼ਰ ਜ਼ਿਆਦਾਤਰ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਘਰ ਵਾਪਸ ਭੇਜਿਆ ਗਿਆ। ਮੌਕੇ ’ਤੇ ਚੰਡੀਗੜ੍ਹ ਪੁਲਿਸ ਦੇ ਐਸਐਸਪੀ, ਬੰਬ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸਕੂਲ ਪਰਿਸਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਿਸ ਈਮੇਲ ਭੇਜਣ ਵਾਲੇ ਦੀ ਪਹਿਚਾਣ ਅਤੇ ਧਮਕੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਨੇ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ।
