ਨਿਊਜ਼ ਪੰਜਾਬ
28 ਜਨਵਰੀ 2026
ਸਾਲਾਂ ਦੀ ਲੰਮੀ ਦੇਰੀ ਤੋਂ ਬਾਅਦ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਆਖਰਕਾਰ 1 ਫਰਵਰੀ ਨੂੰ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕਰਨਗੇ। ਉੱਚ ਪੱਧਰੀ ਸੂਤਰਾਂ ਮੁਤਾਬਕ, ਇਸ ਮੌਕੇ ਨਾਲ ਸੰਬੰਧਿਤ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ।
