ਨਿਊਜ਼ ਪੰਜਾਬ
29 ਜਨਵਰੀ 2026
ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨਗਰ ਨਿਗਮ ‘ਤੇ ਪੂਰਾ ਕਬਜ਼ਾ ਕਰ ਲਿਆ ਹੈ। ਭਾਜਪਾ ਦੇ ਉਮੀਦਵਾਰ ਸੌਰਭ ਜੋਸ਼ੀ 18 ਵੋਟਾਂ ਨਾਲ ਚੰਡੀਗੜ੍ਹ ਦੇ 29ਵੇਂ ਮੇਅਰ ਬਣੇ, ਜਦਕਿ ਕਾਂਗਰਸ ਨੂੰ 7 ਅਤੇ ਆਮ ਆਦਮੀ ਪਾਰਟੀ ਨੂੰ 11 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਭਾਜਪਾ ਦੇ ਜਸਮਨਪ੍ਰੀਤ ਸਿੰਘ ਸੀਨੀਅਰ ਡਿਪਟੀ ਮੇਅਰ ਅਤੇ ਸੁਮਨ ਸ਼ਰਮਾ ਡਿਪਟੀ ਮੇਅਰ ਬਣੇ। ਇਸ ਵਾਰ ਮੇਅਰ ਚੋਣ ਗੁਪਤ ਵੋਟਿੰਗ ਦੀ ਬਜਾਏ ਹੱਥ ਦਿਖਾ ਕੇ ਕਰਵਾਈ ਗਈ, ਜੋ ਪਹਿਲੀ ਵਾਰ ਹੋਇਆ। ਜਿੱਤ ਤੋਂ ਬਾਅਦ ਸੌਰਭ ਜੋਸ਼ੀ ਭਾਵੁਕ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੇ ਪਿਤਾ ਦੀ ਸਿੱਖਿਆ ਅਤੇ ਵਾਰਡ ਦੇ ਲੋਕਾਂ ਦੇ ਸਮਰਥਨ ਦਾ ਨਤੀਜਾ ਹੈ। ਉਨ੍ਹਾਂ ਨੇ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਰਪਿਤ ਕੀਤੀ।
