ਪ੍ਰਧਾਨ ਮੰਤਰੀ ਮੋਦੀ ਦੀ ਆਮਦ ਤੋਂ ਪਹਿਲਾਂ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ, ਚੰਡੀਗੜ੍ਹ ‘ਚ ਸ਼ਾਮ 4 ਵਜੇ ਬੈਠਕ

ਨਿਊਜ਼ ਪੰਜਾਬ

30 ਜਨਵਰੀ 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਉਚੇਚੇ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਤਮਾਮ ਵੱਡੇ ਨੇਤਾ ਮੀਟਿੰਗ ਵਿਚ ਮੌਜ਼ੂਦ ਰਹਿਣਗੇ।