ਪ੍ਰਕਾਸ਼ ਪੂਰਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ….ਵਿਚਾਰ ਭਾਈ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 31 ਜਨਵਰੀ 2026

ਨਿਊਜ਼ ਪੰਜਾਬ 

ਪ੍ਰਕਾਸ਼ ਪੂਰਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ….ਵਿਚਾਰ ਭਾਈ ਸਰਬਜੀਤ ਸਿੰਘ ਜੀ 

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੮ ਮਾਘ ੫੫੭ ੩੧ ਜਨਵਰੀ ੨੦੨੬ ੴ* ☬ 🙏

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

रागु धनासरी बाणी भगत कबीर जी की

ੴ सतिगुर प्रसादि ॥

राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

अर्थ: हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत सारे

जीव(विकारों में) डूब जाते हैं।1। रहाउ।पत्नी, पुत्र, शरीर, घर, दौलत – ये सारे सुख देने वाले प्रतीत होते हैं, पर जब मौत रूपी तेरा आखिरी समय आया, तो इनमें से कोई भी तेरा अपना नहीं रह जाएगा।1।अजामल, गज, गनिका -ये विकार करते रहे, पर जब परमात्मा का नाम इन्होंने सिमरा, तो ये भी (इन विकारों में से) पार लांघ गए।2।(हे सज्जन!) तू सूअर, कुत्ते आदि की जूनियों में भटकता रहा, फिर भी तुझे (अब) शर्म नहीं आई (कि तू अभी भी नाम नहीं सिमरता)। परमात्मा का अमृत-नाम विसार के क्यों (विकारों का) जहर खा रहा है?।3।(हे भाई!) शास्त्रों के अनुसार किए जाने वाले कौन से काम है, और शास्त्रों में कौन से कामों के करने की मनाही है– इस वहिम को छोड़ दे, और परमात्मा का नाम सिमर। हे दास कबीर! तू अपने गुरू की कृपा से अपने परमात्मा को ही अपना प्यारा (साथी) बना।4।5।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌹🙏🚩🚩