ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਬਦਲਾਅ: 31 ਜਨਵਰੀ ਤੋਂ 2 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ, ਕੋਈ ਅਲਰਟ ਨਹੀਂ

ਨਿਊਜ਼ ਪੰਜਾਬ

31 ਜਨਵਰੀ 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (31 ਜਨਵਰੀ) ਤੋਂ ਮੰਗਲਵਾਰ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਹਾਲਾਂਕਿ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਆਸਾਰ ਹਨ, ਜਦਕਿ ਸਵੇਰੇ ਕੁਝ ਇਲਾਕਿਆਂ ਵਿੱਚ ਧੁੰਦ ਵੀ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 1 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ, ਜਦਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਦੱਸਿਆ ਕਿ 1 ਫਰਵਰੀ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ 31 ਜਨਵਰੀ ਅਤੇ 2 ਫਰਵਰੀ ਨੂੰ ਵੀ ਹਲਕੀ ਬਾਰਿਸ਼ ਦੀ ਉਮੀਦ ਹੈ, ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਰਾਤ ਦਾ ਤਾਪਮਾਨ ਸਥਿਰ ਰਹੇਗਾ ਅਤੇ ਉਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਵਾਧਾ ਹੋ ਸਕਦਾ ਹੈ।