ਨਿਊਜ਼ ਪੰਜਾਬ
31 ਜਨਵਰੀ 2026
ਅੰਮ੍ਰਿਤਸਰ ਦੇ ਕਚਹਿਰੀ ਚੌਕ ‘ਤੇ ਸ਼ਨੀਵਾਰ ਨੂੰ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਇੱਕ ਨੌਜਵਾਨ ਨੇ ਪੁਲ ਤੋਂ ਛਾਲ ਮਾਰ ਦਿੱਤੀ। ਚਸ਼ਮਦੀਦਾਂ ਮੁਤਾਬਕ ਨੌਜਵਾਨ ਕਰੀਬ ਦੋ ਮਿੰਟ ਤੱਕ ਪੁਲ ਦੀ ਸਲੈਬ ਨਾਲ ਲਟਕਿਆ ਰਿਹਾ। ਇਸ ਦੌਰਾਨ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਉਸਨੂੰ ਬਚਾਉਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਕਿਸੇ ਦੀ ਗੱਲ ਨਾ ਸੁਣੀ ਅਤੇ ਅਚਾਨਕ ਛਾਲ ਮਾਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀ ਨੌਜਵਾਨ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਉਸਦਾ ਇਲਾਜ ਕਰ ਰਹੀ ਹੈ। ਪੁਲਿਸ ਵੱਲੋਂ ਨੌਜਵਾਨ ਦੀ ਪਛਾਣ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਨਾਲ ਹੀ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
