ਨਿਊਜ਼ ਪੰਜਾਬ
2 ਫਰਵਰੀ 2026
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਝਟਕਾ ਦਿੰਦਿਆਂ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਇਹ ਕਾਰਵਾਈ ਪਟੀਸ਼ਨ ‘ਤੇ ਬਹਿਸ ਨਾ ਕਰਨ ਕਾਰਨ ਕੀਤੀ ਹੈ।
ਅਦਾਲਤ ਦੇ ਹੁਕਮਾਂ ਅਨੁਸਾਰ, ਮਜੀਠੀਆ ਵੱਲੋਂ ਜਮ੍ਹਾਂ ਕਰਵਾਈ ਜਾਣ ਵਾਲੀ ਇਹ ਜੁਰਮਾਨੇ ਦੀ ਰਾਸ਼ੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਦਾਲਤ ਨੇ ਪਟੀਸ਼ਨਕਰਤਾ ਪੱਖ ਵੱਲੋਂ ਬਹਿਸ ਵਿੱਚ ਦੇਰੀ ਕਰਨ ਜਾਂ ਪੱਖ ਨਾ ਰੱਖਣ ਦੇ ਰਵੱਈਏ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਹ ਫੈਸਲਾ ਸੁਣਾਇਆ ਹੈ।
