ਪੰਜਾਬ ਦੀ ਰਾਜਨੀਤੀ ‘ਚ ਵੱਡਾ ਸਿਆਸੀ ਧਮਾਕਾ,ਸਾਬਕਾ ਮਹਿਲਾ ਵਿਧਾਇਕ ਰਾਜਵਿੰਦਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਨਿਊਜ਼ ਪੰਜਾਬ

2 ਫਰਵਰੀ 2026

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰੀ ਫਿਰ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ, ਜਿੱਥੇ ਮੋਗਾ ਜ਼ਿਲ੍ਹੇ ਤੋਂ ਸਾਬਕਾ ਮਹਿਲਾ ਵਿਧਾਇਕ ਰਾਜਵਿੰਦਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪਲਾ ਫੜ ਲਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਾਜਵਿੰਦਰ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਗਿਆ, ਜਿਸਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਸਿਆਸੀ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਰਾਜਵਿੰਦਰ ਕੌਰ ਨੇ ਕਿਹਾ ਕਿ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਲੋਕਾਂ ਅਤੇ ਖੇਤਰ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੀਆਂ।