ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸੁਪਰੀਮ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਜ਼ਮਾਨਤ ਮਨਜ਼ੂਰ

ਨਿਊਜ਼ ਪੰਜਾਬ

2 ਫ਼ਰਵਰੀ 2026

ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ, ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।