ਬਠਿੰਡਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ: ਡੀਟੀਓ ਦਫ਼ਤਰ ਦਾ ਕਲਰਕ 2700 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਿਊਜ਼ ਪੰਜਾਬ

2 ਫ਼ਰਵਰੀ 2026

ਅੱਜ ਬਠਿੰਡਾ ਵਿਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ ਇਕ ਕਲਰਕ ਡੈਵਿਡ ਕੁਮਾਰ ਨੂੰ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਕੋਲ ਕੀਤੀ ਸ਼ਿਕਾਇਤ ਵਿਚ ਰਾਜੀਵ ਕੁਮਾਰ ਨਾਂ ਦੇ ਵਿਅਕਤੀ ਨੇ ਦੱਸਿਆ ਸੀ ਕਿ ਡੈਵਿਡ ਕੁਮਾਰ ਵਲੋਂ ਵਾਹਨਾਂ ਦੀ ਮਨਜ਼ੂਰੀ ਦੇ ਬਦਲੇ ਰਿਸ਼ਵਤ ਮੰਗੀ ਜਾ ਰਹੀ ਸੀ ਅਤੇ ਉਸਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 2700 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ।