ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 5.5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਨਿਊਜ਼ ਪੰਜਾਬ

3 ਫ਼ਰਵਰੀ 2026

ਫਿਰੋਜ਼ਪੁਰ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਥਾਣਾ ਸਦਰ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 5.507 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਮੁਲਜ਼ਮ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ ਸਾਹਮਣੇ ਆਏ ਹਨ। ਮਾਮਲੇ ਸਬੰਧੀ ਐਫ਼ਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇ ਤੇ ਪਿਛਲੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।

ਡੀਜੀਪੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਮੁਕਤ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।