ਨਿਊਜ਼ ਪੰਜਾਬ
4 ਫ਼ਰਵਰੀ 2026
ਤਰਨਤਾਰਨ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਸਫਲਤਾ ਮਿਲੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਕਾਲੀਆਂ ਦੇ ਖੇਤਾਂ ਵਿੱਚੋਂ ਇੱਕ ਡਰੋਨ ਸਮੇਤ 3.925 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।
ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਵਿੱਚ ਡਰੋਨ ਦੀ ਹਲਚਲ ਦੀ ਸੂਚਨਾ ਮਿਲਣ ‘ਤੇ ਤੁਰੰਤ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਡਰੋਨ ਨਾਲ ਬੰਨ੍ਹਿਆ ਹੈਰੋਇਨ ਦਾ ਵੱਡਾ ਪੈਕੇਟ ਮਿਲਿਆ। ਇਸ ਮਾਮਲੇ ਸਬੰਧੀ ਥਾਣਾ ਵਾਲਟੋਹਾ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪੁਲਿਸ ਸਰਹੱਦ ਪਾਰ ਬੈਠੇ ਹੈਂਡਲਰਾਂ ਅਤੇ ਤਸਕਰੀ ਦੇ ਰੂਟਾਂ ਨੂੰ ਟਰੇਸ ਕਰਨ ਵਿੱਚ ਜੁਟ ਗਈ ਹੈ।
