ਨਿਊਜ਼ ਪੰਜਾਬ
4 ਫ਼ਰਵਰੀ 2026
ਮੋਹਾਲੀ ਦੇ ਫੇਜ਼–8 ਵਿੱਚ ਸਥਿਤ ਗੁਰਦੁਆਰਾ ਅੰਬ ਸਾਹਿਬ ਨਾਲ ਸੰਬੰਧਿਤ ਸੈਣੀ ਮਾਜਰਾ ਵਿਖੇ 44 ਮਰਲੇ ਕੀਮਤੀ ਜ਼ਮੀਨ ਦੀ ਗੈਰ-ਕਾਨੂੰਨੀ ਵਿਕਰੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੈਨੇਜਰ ਨੇ ਖੁਦ ਜ਼ਮੀਨ ਵੇਚਣ ਦੀ ਗੱਲ ਮੰਨੀ ਹੈ ਅਤੇ ਜ਼ਮੀਨ ਦੀ ਰਜਿਸਟਰੀ ਤੇ ਇੰਤਕਾਲ ਰੱਦ ਕਰਵਾਉਣ ਲਈ ਮੋਹਾਲੀ ਦੇ ਐਸਡੀਐਮ ਅਤੇ ਤਹਿਸੀਲਦਾਰ ਨਾਲ ਸੰਪਰਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਮੈਨੇਜਰ ਇਕੱਲਿਆਂ ਇੰਨੀ ਵੱਡਾ ਧੋਖਾਧੜੀ ਨਹੀਂ ਕਰ ਸਕਦਾ ਸੀ; ਸਗੋਂ, ਬਹੁਤ ਸਾਰੇ ਲੋਕ ਸ਼ਾਮਲ ਹੋ ਸਕਦੇ ਹਨ।
