ਨਿਊਜ਼ ਪੰਜਾਬ
5 ਫ਼ਰਵਰੀ 2026
ਅੱਜ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਸਬੰਧੀ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿਲ, ਡਾ. ਦਰਸ਼ਨ ਪਾਲ ਅਤੇ ਅੰਗਰੇਜ਼ ਸਿੰਘ ਭਦੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਨਾਲ ਹੀ ਇਸੇ ਦਿਨ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਵੀ ਪ੍ਰਦਰਸ਼ਨ ਹੋਣਗੇ।
ਇਸ ਤੋਂ ਇਲਾਵਾ, ਆਗੂਆਂ ਨੇ ਇਹ ਵੀ ਦੱਸਿਆ ਕਿ 12 ਫਰਵਰੀ ਨੂੰ ਟਰੇਡ ਯੂਨੀਅਨਾਂ ਵੱਲੋਂ ਐਲਾਨੀ ਗਈ ਦੇਸ਼ਵਿਆਪੀ ਹੜਤਾਲ ਨੂੰ ਸੰਯੁਕਤ ਕਿਸਾਨ ਮੋਰਚਾ ਪੂਰਾ ਸਮਰਥਨ ਦੇਵੇਗਾ।
