ਨਿਊਜ਼ ਪੰਜਾਬ
6 ਫ਼ਰਵਰੀ 2026
ਭਾਰਤੀ ਰਿਜ਼ਰਵ ਬੈਂਕ (RBI) ਨੇ ਸ਼ੁੱਕਰਵਾਰ ਨੂੰ ਆਪਣੀ ਮੁਦਰਾ ਨੀਤੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ ਕਰਦਿਆਂ ਰੈਪੋ ਰੇਟ ਵਿੱਚ ਕੋਈ ਤਬਦੀਲੀ ਨਾ ਕਰਨ ਦਾ ਫੈਸਲਾ ਲਿਆ ਹੈ। ਫਰਵਰੀ 2026 ਦੀ ਇਸ ਅਹਿਮ ਮੀਟਿੰਗ ਵਿੱਚ ਕੇਂਦਰੀ ਬੈਂਕ ਨੇ ਵਿਆਜ ਦਰਾਂ ਨੂੰ 5.25 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਇਹ ਫੈਸਲਾ ਬਾਜ਼ਾਰ ਦੀਆਂ ਉਮੀਦਾਂ ਦੇ ਮੁਤਾਬਕ ਹੀ ਲਿਆ ਗਿਆ ਹੈ, ਜਿਸ ਨਾਲ ਕਰਜ਼ੇ ਦੀਆਂ ਕਿਸ਼ਤਾਂ (EMI) ‘ਤੇ ਫਿਲਹਾਲ ਕੋਈ ਵਾਧੂ ਬੋਝ ਨਹੀਂ ਪਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੌਰਾਨ ਰਿਜ਼ਰਵ ਬੈਂਕ ਨੇ ਅਰਥਵਿਵਸਥਾ ਨੂੰ ਗਤੀ ਦੇਣ ਲਈ ਰੈਪੋ ਰੇਟ ਵਿੱਚ ਕੁੱਲ 25 ਬੇਸਿਸ ਪੁਆਇੰਟ ਦੀ ਵੱਡੀ ਕਟੌਤੀ ਕੀਤੀ ਸੀ। ਹਾਲਾਂਕਿ, ਇਸ ਵਾਰ ਮੁਦਰਾ ਨੀਤੀ ਕਮੇਟੀ (MPC) ਨੇ ਮੌਜੂਦਾ ਆਰਥਿਕ ਹਾਲਾਤਾਂ ਅਤੇ ਮਹਿੰਗਾਈ ਦੇ ਅੰਕੜਿਆਂ ਨੂੰ ਦੇਖਦੇ ਹੋਏ ਦਰਾਂ ਨੂੰ ਸਥਿਰ ਰੱਖਣ ਨੂੰ ਹੀ ਤਰਜੀਹ ਦਿੱਤੀ ਹੈ।
ਮਹਿੰਗਾਈ ਦੇ ਅਨੁਮਾਨਾਂ ਵਿੱਚ ਸੋਧ
ਆਰਬੀਆਈ ਦੀ ਅਨਮਾਨ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਵਿੱਚ ਗਿਰਾਵਟ ਆਵੇਗੀ, ਪਰ ਇਹ ਗਿਰਾਵਟ ਪਹਿਲਾਂ ਲਗਾਏ ਗਏ ਅਨੁਮਾਨਾਂ ਦੇ ਮੁਕਾਬਲੇ ਥੋੜੀ ਹੌਲੀ ਰਹਿ ਸਕਦੀ ਹੈ।
ਮਾਹਰਾਂ ਦਾ ਮੰਨਣਾ ਹੈ ਕਿ ਰੈਪੋ ਰੇਟ ਵਿੱਚ ਬਦਲਾਅ ਨਾ ਕਰਕੇ RBI ਨੇ ਸਥਿਰਤਾ ਦਾ ਸੰਦੇਸ਼ ਦਿੱਤਾ ਹੈ। ਹਾਲਾਂਕਿ ਮਹਿੰਗਾਈ ਦੇ ਵਧੇ ਹੋਏ ਅਨੁਮਾਨਾਂ ਕਾਰਨ ਕੇਂਦਰੀ ਬੈਂਕ ਆਉਣ ਵਾਲੇ ਸਮੇਂ ਵਿੱਚ ‘ Wait and Watch ਦੀ ਨੀਤੀ ਅਪਣਾ ਸਕਦਾ ਹੈ।
