ਨਿਊਜ਼ ਪੰਜਾਬ
6 ਫ਼ਰਵਰੀ 2026
ਬਠਿੰਡਾ ’ਚ ਅੱਜ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਗਾਇਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਕਈ ਕਿਸਾਨਾਂ ਨੂੰ ਹਿਰਾਸਤ ਚ ਲਿਆ ਗਿਆ ਹੈ। ਇਸੇ ਲੜੀ ਤਹਿਤ ਬਰਨਾਲਾ ਤੇ ਸੰਗਰੂਰ ’ਚ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ।
ਦੱਸ ਦਈਏ ਕਿ ਧਰਨੇ ਤੋਂ ਪਹਿਲਾਂ ਪੁਲਿਸ ਵੱਲੋਂ ਸਵੇਰ ਤੋਂ ਹੀ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਗਿਆ। ਕਿਸਾਨਾਂ ਵੱਲੋਂ ਜੇਲ੍ਹ ’ਚ ਬੰਦ ਸਾਥੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੰਗਰੂਰ ਦੇ ਮਹਿਲਾ ਚੌਂਕ ਦੇ ਪੁਲ ’ਤੇ ਕਿਸਾਨਾਂ ਤੇ ਪੁਲਿਸ ਵੱਲੋਂ ਲਾਠੀ ਚਾਰਜ ਕੀਤਾ ਗਿਆ। ਨਾਲ ਹੀ ਸੈਂਕੜੇ ਗਿਣਤੀ ’ਚ ਕਿਸਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲਿਆ ਗਿਆ। ਜਦਕਿ ਬੀਤੀ ਰਾਤ ਤੋਂ ਕਿਸਾਨਾਂ ਨੂੰ ਘਰਾਂ ’ਚ ਡਿਟੇਨ ਕੀਤਾ ਜਾ ਰਿਹਾ ਸੀ। ਧੱਕਾ ਮੁੱਕੀ ਦੌਰਾਨ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ ਅਤੇ ਇੱਕ ਬਜ਼ੁਰਗ ਔਰਤ ਵੀ ਬੇਹੋਸ਼ ਹੋ ਕੇ ਥੱਲੇ ਡਿੱਗ ਪਈ ਸੀ।
ਦੱਸ ਦਈਏ ਕਿ ਪੁਲਿਸ ਨੇ ਜਗਤਾਰ ਸਿੰਘ ਕਾਲਾ ਝਾੜ ਸੂਬਾ ਸਕੱਤਰ ਪੀਕੇਯੂ ਉਗਰਾਹਾਂ ਤੇ ਮਨਜੀਤ ਸਿੰਘ ਘਰਾਚੋਂ ਤੇ ਹਰਜੀਤ ਸਿੰਘ ਮਹਿਲਾ ਤੇ ਹਰਜਿੰਦਰ ਸਿੰਘ ਘਰਾਚੋਂ ਨੂੰ ਮੌਕੇ ’ਤੇ ਹੀ ਪੁਲਿਸ ਵੱਲੋਂ ਹਿਰਾਸਤ ’ਚ ਲਿਆ ਗਿਆ।
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਬੈਨਰ ਹੇਠ ਕਿਸਾਨ ਆਪਣੇ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਦੀ ਮੰਗ ਕਰਦੇ ਹੋਏ, ਡਿਪਟੀ ਕਮਿਸ਼ਨਰ, ਬਠਿੰਡਾ ਦੇ ਦਫ਼ਤਰ ਨੇੜੇ ਇੱਕ ਧਰਨਾ ਦੇਣ ਵਾਲੇ ਸੀ। ਹਾਲਾਂਕਿ, ਅਜਿਹਾ ਹੋਣ ਤੋਂ ਪਹਿਲਾਂ ਹੀ, ਪੁਲਿਸ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਭਾਰੀ ਪੁਲਿਸ ਫੋਰਸ ਨੇ ਜ਼ਿਲ੍ਹੇ ਵਿੱਚ ਨਾਕਾਬੰਦੀ ਲਗਾ ਦਿੱਤੀ।
