ਨਿਊਜ਼ ਪੰਜਾਬ
7 ਫ਼ਰਵਰੀ 2026
ਕੱਲ੍ਹ ਜਲੰਧਰ ਦੇ ਮਾਡਲ ਟਾਊਨ ਦੇ ਪਾਸ਼ ਇਲਾਕੇ ਵਿੱਚ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ਦੇ ਬਾਹਰ ਹੋਏ ਸਤਵਿੰਦਰ ਪਾਲ ਸਿੰਘ ਓਬਰਾਏ ਉਰਫ਼ ਲੱਕੀ ਓਬਰਾਏ ਦੇ ਕਤਲ ਮਾਮਲੇ ਸਬੰਧੀ ਦਰਜ ਕੀਤੀ ਗਈ ਐਫਆਈਆਰ ਦੀ ਕਾਪੀ ਸਾਹਮਣੇ ਆ ਗਈ ਹੈ। ਇਹ ਐਫਆਈਆਰ ਥਾਣਾ ਨੰਬਰ 6, ਮਾਡਲ ਟਾਊਨ, ਜਲੰਧਰ ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 103 (1), 3 (5), 61 (2) ਅਤੇ ਅਸਲਾ ਐਕਟ ਦੀਆਂ ਧਾਰਾ 25 ਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਪੁਲਿਸ ਨੇ ਮੁਲਜ਼ਮ ਜੋਗਰਾਜ ਸਿੰਘ ਉਰਫ਼ ਜੋਗਾ ਪੁੱਤਰ ਅਮਰਜੀਤ ਸਿੰਘ, ਦਲਬੀਰਾ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
