ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ’ਚ ਪੇਸ਼ੀ, ਅਗਲੀ ਸੁਣਵਾਈ 7 ਮਾਰਚ ਨੂੰ

ਨਿਊਜ਼ ਪੰਜਾਬ

7 ਫ਼ਰਵਰੀ 2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਪਹਿਲੀ ਪੇਸ਼ੀ ਲਈ ਹਾਜ਼ਰ ਹੋਏ। ਅਦਾਲਤ ਵਿੱਚ ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਉਨ੍ਹਾਂ ਦੀ ਨਿੱਜਤਾ ਨੂੰ ਪੂਰੀ ਤਰ੍ਹਾਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ, ਇੱਥੋਂ ਤੱਕ ਕਿ ਬਾਥਰੂਮ ਤੱਕ CCTV ਕੈਮਰੇ ਲਗਾਉਣ ਦੀ ਕੋਸ਼ਿਸ਼ ਹੋਈ, ਜਿਸ ਨੂੰ ਹਾਈ ਕੋਰਟ ਦੇ ਦਖਲ ਨਾਲ ਰੋਕਿਆ ਗਿਆ।

ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਮੁੱਖ ਮੰਤਰੀ ਅਤੇ ਜੇਲ੍ਹ ਪ੍ਰਸ਼ਾਸਨ ’ਤੇ ਨਿੱਜੀ ਸੁਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਗੰਭੀਰ ਦੋਸ਼ ਲਗਾਏ ਅਤੇ ਨਾਭਾ ਜੇਲ੍ਹ ਵਿੱਚ ਇਸ ਮਾਮਲੇ ਨਾਲ ਜੁੜੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਲਈ ਮੁਕਰਰ ਕੀਤੀ ਹੈ।