ਨਿਊਜ਼ ਪੰਜਾਬ
8 ਫ਼ਰਵਰੀ 2026
ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਲਈ ਸਮਾਰਟਫੋਨ ਖਰੀਦਣ ਵਿਚ ਹੋਈ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡੀ ਪ੍ਰਸ਼ਾਸਕੀ ਕਾਰਵਾਈ ਕੀਤੀ ਹੈ। ਇਸ ਤਹਿਤ ਉਦਯੋਗ ਨਿਵੇਸ਼ ਪ੍ਰਮੋਸ਼ਨ ਅਤੇ ਸੂਚਨਾ ਟੈਕਨਾਲੋਜੀ ਪ੍ਰਮੋਸ਼ਨ ਦੇ ਪ੍ਰਸ਼ਾਸਕੀ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਪੰਜਾਬ ਇੰਫੋਟੈੱਕ ਦੇ ਪ੍ਰਬੰਧ ਨਿਰਦੇਸ਼ਕ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਦੋਵੇਂ ਅਧਿਕਾਰੀ ਮੁਅੱਤਲੀ ਦੌਰਾਨ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨਾਲ ਅਟੈਚ ਰਹਿਣਗੇ। ਗੌਰਤਲਬ ਹੈ ਕਿ ਆਂਗਣਵਾੜੀ ਵਰਕਰਾਂ ਦਾ ਕੰਮ ਸੌਖਾ ਬਣਾਉਣ ਲਈ ਰਜਿਸਟਰਾਂ ਦੀ ਥਾਂ ਡਿਜ਼ਿਟਲ ਪ੍ਰਣਾਲੀ ਲਾਗੂ ਕਰਦਿਆਂ ਸਮਾਰਟਫੋਨ ਦਿੱਤੇ ਜਾਣੇ ਸਨ, ਪਰ ਖਰੀਦ ਪ੍ਰਕਿਰਿਆ ਵਿਚ ਦੇਰੀ ਹੋਣ ਕਾਰਨ ਇਹ ਸਖ਼ਤ ਕਾਰਵਾਈ ਕੀਤੀ ਗਈ।
