BSF ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਸਰਹੱਦੀ ਪਿੰਡ ਘੋਗਾ ਤੋਂ 25 ਕਿੱਲੋ ਹੈਰੋਇਨ ਤੇ ਅਸਲਾ ਬਰਾਮਦ

ਨਿਊਜ਼ ਪੰਜਾਬ

8 ਫ਼ਰਵਰੀ 2026

ਭਾਰਤ-ਪਾਕਿਸਤਾਨ ਸਰਹੱਦ ‘ਤੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਹੋਇਆ ਹੈ। ਭਾਰਤੀ ਸੁਰੱਖਿਆ ਫੋਰਸ ਅਤੇ ਪੰਜਾਬ ਪੁਲਿਸ ਨੇ ਸਾਂਝੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਘੋਗਾ ਦੇ ਇੱਕ ਘਰ ਵਿਚੋਂ 25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ, ਇਹ ਹੈਰੋਇਨ ਪਿੰਡਘੋਗਾ ਦੇ ਇੱਕ ਘਰ ਵਿਚੋਂ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ, ਇਹ ਹੈਰੋਇਨ ਪਾਕਿਸਤਾਨ ਤੋਂ ਆਈ ਹੈ, ਜੋ 10 ਪੈਕੇਟਾਂ ਵਿੱਚ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਵੱਲੋਂ ਜਦੋਂ ਇਸ ਦਾ ਤੋਲ ਕੀਤਾ ਗਿਆ ਤਾਂ ਇਹ 25 ਕਿੱਲੋ ਦੇ ਪਾਈ ਗਈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੁੱਲ ਕੀਮਤ 125 ਕਰੋੜ ਰੁਪਏ ਅੰਦਾਜ਼ਨ ਦੱਸੀ ਜਾ ਰਹੀ ਹੈ।ਨਾਲ ਹੀ 2 ਪਿਸਤੌਲ, 4 ਮੈਗਜ਼ੀਨ ਅਤੇ 60 ਰੋਂਦ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੈਰੋਇਨ ਅਤੇ ਅਸਲੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।