ਨਿਊਜ਼ ਪੰਜਾਬ
9 ਫ਼ਰਵਰੀ 2026
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਦਰਮਿਆਨ ਹੁਣ ਬਠਿੰਡਾ ਜ਼ਿਲ੍ਹੇ ਤੋਂ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। CTET ਪ੍ਰੀਖਿਆ ਦੌਰਾਨ ਇੱਕ ਸਿੱਖ ਮਹਿਲਾ ਦਾ ਕੜਾ ਉਤਰਵਾਏ ਜਾਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਘਟਨਾ ਬਠਿੰਡਾ ਦੇ ਪਿੰਡ ਭੋਖੜਾ ਸਥਿਤ Delhi Public School ਵਿੱਚ ਹੋਣ ਦੀ ਗੱਲ ਕਹੀ ਜਾ ਰਹੀ ਹੈ। ਮਾਮਲਾ ਧਿਆਨ ਵਿੱਚ ਆਉਣ ‘ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦੇ ਹੋਏ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਪੜਤਾਲ ਕਰਕੇ Sri Akal Takht Sahib ਨੂੰ ਕਾਰਵਾਈ ਲਈ ਲਿਖਿਆ ਜਾਵੇਗਾ।
ਸਾਮ੍ਹਣੇ ਆਈ ਵੀਡੀਓ ਵਿੱਚ ਦੋ ਸਿੱਖ ਵਿਅਕਤੀਆਂ ਅਤੇ ਸਕੂਲ ਪ੍ਰਬੰਧਕਾਂ ਵਿਚਾਲੇ ਗੱਲਬਾਤ ਦਿਖਾਈ ਦੇ ਰਹੀ ਹੈ, ਜਿੱਥੇ ਪ੍ਰਬੰਧਕਾਂ ਵੱਲੋਂ Central Board of Secondary Education (CBSE) ਦੀਆਂ ਗਾਈਡਲਾਈਨਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਅਤੇ ਬਾਅਦ ਵਿੱਚ ਮਾਫੀ ਵੀ ਮੰਗੀ ਗਈ ਹੈ। ਇਸ ਮਾਮਲੇ ਨੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਸੰਵੇਦਨਸ਼ੀਲ ਮਸਲੇ ਨੂੰ ਫਿਰ ਚਰਚਾ ਵਿੱਚ ਲਿਆ ਦਿੱਤਾ ਹੈ।
