ਨਿਊਜ਼ ਪੰਜਾਬ
12 ਫ਼ਰਵਰੀ 2026
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਵੱਲੋਂ 12 ਫਰਵਰੀ ਨੂੰ ਸੂਬਾ-ਪੱਧਰੀ ਹੜਤਾਲ ਦੇ ਐਲਾਨ ਨਾਲ ਪੰਜਾਬ ਭਰ ਵਿੱਚ ਸਰਕਾਰੀ ਬੱਸ ਸੇਵਾ ਪ੍ਰਭਾਵਿਤ ਰਹੇਗੀ। ਲਗਭਗ 7,200 ਮੁਲਾਜ਼ਮ ਇਕ ਦਿਨ ਦੀ ਹੜਤਾਲ ’ਤੇ ਰਹਿਣਗੇ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਯੂਨੀਅਨ ਆਗੂਆਂ ਮੁਤਾਬਕ ਕੱਚੇ ਕਰਮਚਾਰੀ ਕਈ ਸਾਲਾਂ ਤੋਂ ਪੱਕੇ ਕੀਤੇ ਜਾਣ ਅਤੇ ਪਹਿਲਾਂ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਿਰਫ਼ ਭਰੋਸੇ ਦਿੱਤੇ ਗਏ ਹਨ ਪਰ ਹਕੀਕਤੀ ਤੌਰ ’ਤੇ ਕੋਈ ਕਾਰਵਾਈ ਨਹੀਂ ਹੋਈ।
ਕਰਮਚਾਰੀਆਂ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਦੇ ਲਟਕਾਊ ਰਵੱਈਏ ਕਾਰਨ ਉਹ ਹੜਤਾਲ ਲਈ ਮਜਬੂਰ ਹੋਏ ਹਨ। ਇਸਦੇ ਨਾਲ ਹੀ ਪੀ.ਆਰ.ਟੀ.ਸੀ ਕਰਮਚਾਰੀਆਂ ਨੇ ਦਾਅਵਾ ਕੀਤਾ ਹੈ ਕਿ ਯੂਨੀਅਨ ਦੇ ਪੰਜਾਬ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰਾਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਉਹ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਾਰ ਦੇ ਰਹੇ ਹਨ।ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਨੇ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।
