ਨਿਊਜ਼ ਪੰਜਾਬ
12 ਫ਼ਰਵਰੀ 2026
ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain Amarinder Singh ਨੂੰ ਇੱਕ ਵਾਰ ਫਿਰ Enforcement Directorate ਵੱਲੋਂ ਪੁੱਛਗਿੱਛ ਲਈ ਸਮਨ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਨਾਲ ਸੰਬੰਧਿਤ ਮਾਮਲੇ ਤਹਿਤ ਕੀਤੀ ਗਈ ਹੈ, ਜਿਸ ਵਿੱਚ ਵਿਦੇਸ਼ੀ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ। ਏਜੰਸੀ ਨੇ ਉਨ੍ਹਾਂ ਨੂੰ ਅੱਜ 12 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ, ਪਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਹੋਣ ਕਾਰਨ ਉਹ ਹਾਜ਼ਰ ਨਹੀਂ ਹੋ ਸਕੇ ਸਨ। ਹਾਲਾਂਕਿ, ਇਸ ਮਾਮਲੇ ਬਾਰੇ ਉਨ੍ਹਾਂ ਵੱਲੋਂ ਹੁਣ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ। ਇਸ ਤਾਜ਼ਾ ਵਿਕਾਸ ਨਾਲ ਸੂਬੇ ਦੀ ਸਿਆਸਤ ਵਿੱਚ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ ਅਤੇ ਮਾਮਲੇ ਦੀ ਅਗਲੀ ਕਾਰਵਾਈ ’ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
