ਕਿਆ ਨਾਹੀ ਘਰ ਤੇਰੈ।….ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 13 ਫਰਵਰੀ 2026

ਨਿਊਜ਼ ਪੰਜਾਬ 

ਕਿਆ ਨਾਹੀ ਘਰ ਤੇਰੈ।….ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ 

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅਮ੍ਰਿਤ ਵੇਲੇ ਦਾ ਮੁੱਖਵਾਕ*੨ ਫੱਗਣ ੫੫੭, ੧੩ ਫਰਵਰੀ ੨੦੨੬ ੴ* ☬ 🙏

ਸੋਰਠਿ ਮਹਲਾ ੫ ॥

ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ {ਪੰਨਾ 616}

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

सोरठि महला ५ ॥

माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥ {पन्ना 616}

अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ।

हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1।

हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2।

(माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3।

हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।

🙏🙏🙏🙏🙏