ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਵ. ਸੰਦੀਪ ਗਿਲਹੋਤਰਾ ਦਾ ਦਿਹਾਂਤ, ਅੱਜ ਫਾਜ਼ਿਲਕਾ ਵਿੱਚ ਅੰਤਿਮ ਸੰਸਕਾਰ

ਨਿਊਜ਼ ਪੰਜਾਬ

13 ਫ਼ਰਵਰੀ 2026

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਹੁਰਾ ਸਵਰਗਵਾਸੀ ਸੰਦੀਪ ਗਿਲਹੋਤਰਾ ਦਾ ਕਰੀਬ 70 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।

ਸਵ. ਸੰਦੀਪ ਗਿਲਹੋਤਰਾ ਦੇ ਦਿਹਾਂਤ ‘ਤੇ ਕਈ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਹਸਤੀਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ,ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ,ਸਾਬਕਾ ਮੰਤਰੀ ਬਲਦੇਵ ਸਿੰਘ ਮਾਨ,ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ,ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ,ਇੰਦਰਮੋਹਨ ਸਿੰਘ ਲਖਮੀਰਵਾਲਾ,ਜਤਿੰਦਰ ਜੈਨ,ਚੇਅਰਮੈਨ ਮਹਿੰਦਰ ਸਿੰਘ ਸਿੱਧੂ,ਵਿਨਰਜੀਤ ਸਿੰਘ ਗੋਲਡੀ,ਰਵਿੰਦਰ ਸਿੰਘ ਚੀਮਾ,ਪਿ੍ਤਪਾਲ ਸਿੰਘ ਹਾਂਡਾ, ਮਾਸਟਰ ਰਚਨਾ ਰਾਮ, ਚੇਅਰਮੈਨ ਮੁਨੀਸ਼ ਸੋਨੀ ਰਾਜਿੰਦਰ ਕੁਮਾਰ ਬਬਲੀ,ਗੁਰਚਰਨ ਸਿੰਘ ਧਾਲੀਵਾਲ,ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ,ਯਾਦਵਿੰਦਰ ਸਿੰਘ ਨਿਰਮਾਣ,ਠੇਕੇਦਰ ਨਰਿੰਦਰ ਸਿੰਘ ਕਣਕਵਾਲ,ਰਿੰਪਲ ਧਾਲੀਵਾਲ,ਯਾਦਵਿੰਦਰ ਸਿੰਘ ਚੱਠੇ ਨੱਕਟੇ,ਮਨਪ੍ਰੀਤ ਸਿੰਘ ਮਨੀ ਵੜੈਚ,ਅਮਰੀਕ ਸਿੰਘ ਧਾਲੀਵਾਲ,ਗੁਰਪ੍ਰੀਤ ਸਿੰਘ ਲਖਮੀਰਵਾਲਾ,ਸਰਪੰਚ ਗੁਰਚਰਨ ਸਿੰਘ ਚੌਵਾਸ ਜਖੇਪਲ ਆਦਿ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।

ਇਸ ਤੋਂ ਇਲਾਵਾ ਇਲਾਕੇ ਦੇ ਕਈ ਜਨ ਪ੍ਰਤੀਨਿਧੀਆਂ ਅਤੇ ਸਮਾਜਿਕ ਵਰਗਾਂ ਦੇ ਲੋਕਾਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਦੱਸਣਯੋਗ ਹੈ ਕਿ ਸਵ. ਸੰਦੀਪ ਗਿਲਹੋਤਰਾ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਫਾਜ਼ਿਲਕਾ ਵਿੱਚ ਕੀਤਾ ਜਾਵੇਗਾ, ਜਿੱਥੇ ਵੱਡੀ ਗਿਣਤੀ ਵਿੱਚ ਸਨੇਹੀ ਅਤੇ ਜਾਣ-ਪਛਾਣ ਵਾਲੇ ਹਾਜ਼ਰ ਹੋਣ ਦੀ ਸੰਭਾਵਨਾ ਹੈ।