ਲੁਧਿਆਣਾ ‘ਚ ਵੱਡੀ ਕਾਰਵਾਈ: ਵਿਜੀਲੈਂਸ ਬਿਊਰੋ ਨੇ ਇੰਡਸਟਰੀ ਵਿਭਾਗ ਦੇ ਦੋ ਅਧਿਕਾਰੀ 30 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ

ਨਿਊਜ਼ ਪੰਜਾਬ

13 ਫ਼ਰਵਰੀ 2026

ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦਿਆਂ Punjab Vigilance Bureau ਨੇ ਅੱਜ ਲੁਧਿਆਣਾ ਵਿੱਚ ਵੱਡੀ ਕਾਰਵਾਈ ਕੀਤੀ। ਇੰਡਸਟਰੀ ਵਿਭਾਗ ਦੇ ਦੋ ਅਧਿਕਾਰੀਆਂ ਰਿਸ਼ਵ ਗਰਗ ਅਤੇ ਜਸਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਕ ਦੋਵੇਂ ਅਧਿਕਾਰੀ ਇੱਕ ਸਨਅਤਕਾਰ ਤੋਂ ਉਸ ਦੀ ਫੈਕਟਰੀ ਦੀ ਜਾਂਚ ਮਗਰੋਂ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ ਇਹ ਰਕਮ ਮੰਗ ਰਹੇ ਸਨ। ਵਿਜੀਲੈਂਸ ਟੀਮ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਲ ਬਿਛਾ ਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੁਣ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।