ਨਿਊਜ਼ ਪੰਜਾਬ
14 ਫ਼ਰਵਰੀ 2026
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਕਸਟਮ ਵਿਭਾਗ ਨੂੰ ਵੱਡੀ ਸਫਲਤਾ ਮਿਲੀ ਹੈ। ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੈਂਕਾਕ ਤੋਂ ਫਲਾਈਟ ਨੰਬਰ SL-214 ਰਾਹੀਂ ਪਹੁੰਚੇ ਇੱਕ ਯਾਤਰੀ ਦੇ ਸਾਮਾਨ ਦੀ ਜਾਂਚ ਦੌਰਾਨ 1 ਕਿਲੋ 640 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਕਸਟਮ ਅਧਿਕਾਰੀਆਂ ਨੂੰ ਯਾਤਰੀ ਦੇ ਸ਼ੱਕੀ ਵਿਵਹਾਰ ਕਾਰਨ ਉਸਦੀ ਸਪਾਟ ਪ੍ਰੋਫਾਈਲਿੰਗ ਕਰਦਿਆਂ ਪੂਰੀ ਤਲਾਸ਼ੀ ਲਈ ਗਈ, ਜਿਸ ਦੌਰਾਨ ਬੈਗ ਵਿੱਚ ਲੁਕਾ ਕੇ ਰੱਖਿਆ ਨਸ਼ਾ ਬਰਾਮਦ ਹੋਇਆ। ਜ਼ਬਤ ਕੀਤੇ ਗਏ ਗਾਂਜੇ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 1.64 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ। ਕਸਟਮ ਟੀਮ ਨੇ ਤੁਰੰਤ ਆਰੋਪੀ ਨੂੰ ਹਿਰਾਸਤ ਵਿੱਚ ਲੈ ਕੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਮੁਤਾਬਕ ਨਸ਼ਾ ਤਸਕਰੀ ਖ਼ਿਲਾਫ਼ ਨਿਗਰਾਨੀ ਹੋਰ ਵੀ ਸਖ਼ਤ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।
