ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਵੱਲੋਂ 10 ਕਰੋੜ ਦੀ ਮੰਗ, ਜਾਨੋਂ ਮਾਰਨ ਦੀ ਧਮਕੀ

ਨਿਊਜ਼ ਪੰਜਾਬ

14 ਫ਼ਰਵਰੀ 2026

ਪੰਜਾਬੀ ਫ਼ਿਲਮ ਜਗਤ ਅਤੇ ‘ਬਿੱਗ ਬੌਸ’ ਫੇਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਦਾਕਾਰਾ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਦੱਸਿਆ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਦੇਣ ਵਾਲਿਆਂ ਨੇ 10 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ।