ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ

ਨਿਊਜ਼ ਪੰਜਾਬ

15 ਫ਼ਰਵਰੀ 2026

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਕੁੱਝ ਹੀ ਮਿੰਟਾਂ ਵਿੱਚ ਵੱਡਾ ਸਿਆਸੀ ਫੈਸਲਾ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਹ ਕਦਮ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਅਰਵਿੰਦ ਖੰਨਾ ਦੀ ਅਕਾਲੀ ਦਲ ਵਿੱਚ ਐਂਟਰੀ ਨਾਲ ਪਾਰਟੀ ਨੂੰ ਮਾਲਵਾ ਖੇਤਰ ਵਿੱਚ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ, ਜਦਕਿ ਭਾਜਪਾ ਲਈ ਇਹ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ ਅਤੇ ਖੰਨਾ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।