ਸੰਗਰੂਰ ਹਲਕੇ ਦੀ ਕਮਾਨ ਅਰਵਿੰਦ ਖੰਨਾ ਦੇ ਹੱਥ, ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

15 ਫ਼ਰਵਰੀ 2026

ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। BJP ਪੰਜਾਬ ਦੇ ਉੱਪ ਪ੍ਰਧਾਨ ਰਹੇ ਅਰਵਿੰਦ ਖੰਨਾ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅਰਵਿੰਦ ਖੰਨਾ ਦਾ ਅਕਾਲੀ ਦਲ ‘ਚ ਸ਼ਾਮਿਲ ਹੋਣਾ ਸੰਗਰੂਰ ਜ਼ਿਲ੍ਹੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਨੇ ਖੰਨਾ ਦੇ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਪੰਜਾਬ ਦੀ ਰਾਜਨੀਤੀ ‘ਚ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਆਗੂਆਂ ਨੂੰ ਆਪਣੇ ਨਾਲ ਜੋੜ ਕੇ ਸੰਗਠਨ ਮਜ਼ਬੂਤ ਕਰਨ ਦੀ ਕਵਾਇਦ ਜਾਰੀ ਹੈ। ਅਜਿਹੇ ਹਾਲਾਤਾਂ ‘ਚ ਅਰਵਿੰਦ ਖੰਨਾ ਦਾ Bharatiya Janata Party ਛੱਡ ਕੇ ਅਕਾਲੀ ਦਲ ਵਿੱਚ ਆਉਣਾ ਇੱਕ ਵੱਡਾ ਸਿਆਸੀ ਸੰਕੇਤ ਮੰਨਿਆ ਜਾ ਰਿਹਾ ਹੈ।