ਗੁਰੂ ਤੇ ਭਰੋਸਾ….ਵਿਚਾਰ ਭਾਈ ਸੁਖਦੇਵ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸਾਹਿਬ ਜੀ 16 ਫ਼ਰਵਰੀ 2026

ਨਿਊਜ਼ ਪੰਜਾਬ 

ਗੁਰੂ ਤੇ ਭਰੋਸਾ….ਵਿਚਾਰ ਭਾਈ ਸੁਖਦੇਵ ਸਿੰਘ ਜੀ 

Hukamnama ,Sri Darbar Sahib ji ,Sri Amritsar sahib ,Ang-806,16-Feb-2026

ਬਿਲਾਵਲੁ ਮਹਲਾ ੫ ॥

ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ {ਪੰਨਾ 806}

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ।

(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ।੧।

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ। ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨।

ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ। (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩।

ਹੇ ਨਾਨਕ! ਬੇ-ਸ਼ੱਕ) ਆਖ-ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮।

बिलावलु महला ५ ॥

स्रब निधान पूरन गुरदेव ॥१॥ रहाउ ॥ हरि हरि नामु जपत नर जीवे ॥ मरि खुआरु साकत नर थीवे ॥१॥ राम नामु होआ रखवारा ॥ झख मारउ साकतु वेचारा ॥२॥ निंदा करि करि पचहि घनेरे ॥ मिरतक फास गलै सिरि पैरे ॥३॥ कहु नानक जपहि जन नाम ॥ ता के निकटि न आवै जाम ॥४॥१३॥१८॥ {पन्ना 806}

अर्थ: हे भाई! पूरे गुरू की शरण पड़ने से सारे खजानों का मालिक प्रभू मिल जाता है।1। रहाउ।

(गुरू की शरण पड़ कर) परमात्मा का नाम जपने से मनुष्य आत्मिक जीवन तलाश लेते हैं। पर परमात्मा से टूटा हुआ मनुष्य बेचारा (उसकी निंदा आदि करने के लिए) झखें मारता है (पर उसका कुछ बिगाड़ नहीं सकता)।2।

अनेकों लोग (हरी-नाम का सिमरन करने वाले मनुष्य की) निंदा कर-कर के (बल्कि) परेशान (ही होते) हैं। (आत्मिक) मौत की फाही उनके गले में उनके पैरों में पड़ी रहती है, आत्मिक मौत उनके सिर पर सवार रहती है।3।

हे नानक! (बेशक) कह- जो मनुष्य परमात्मा का नाम जपते हैं, जम भी उनके नजदीक नहीं फटक सकता।4।13।18।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌹🙏🚩