ਨਿਊਜ਼ ਪੰਜਾਬ
16 ਫ਼ਰਵਰੀ 2026
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਦੇ ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿੱਚ ਹੋ ਰਹੀ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਸਸਪੈਂਸ ਖਤਮ ਹੋ ਗਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਣ ਕਾਰਨ ਪਹਿਲਾਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਰੈਲੀ ਵਿੱਚ ਹਾਜ਼ਰ ਨਹੀਂ ਹੋ ਸਕਣਗੇ। ਪਰ ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ ‘ਤੇ ਖੁਦ ਪੋਸਟ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਰੈਲੀ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨੇ ਲਿਖਿਆ, “ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ… ਮਿਲਦੇ ਹਾਂ ਦੋਸਤੋ।”
ਜ਼ਿਕਰਯੋਗ ਹੈ ਕਿ ਮਹਾਂਸ਼ਿਵਰਾਤਰੀ ਮੌਕੇ ਮੁੱਖ ਮੰਤਰੀ ਨੇ Arvind Kejriwal ਨਾਲ ਮਿਲ ਕੇ ਮੰਦਰ ਵਿੱਚ ਪੂਜਾ ਅਰਚਨਾ ਕੀਤੀ ਸੀ। ਪੂਜਾ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਤਾਜ਼ਾ ਜਾਣਕਾਰੀ ਮੁਤਾਬਕ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।
