ਨਿਊਜ਼ ਪੰਜਾਬ
16 ਫ਼ਰਵਰੀ 2026
ਪੰਜਾਬੀ ਗਾਇਕ Sidhu Moosewala ਦੇ ਮਾਤਾ-ਪਿਤਾ ਦੇ ਦੋਸ਼ਾਂ ਤੋਂ ਬਾਅਦ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕੰਪਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਮਾਤਾ ਚਰਨ ਕੌਰ ਨੇ ਇਲਜ਼ਾਮ ਲਗਾਇਆ ਕਿ ਕੰਪਨੀ ਅਤੇ ਉਸ ਨਾਲ ਜੁੜੇ ਲੋਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਵਿੱਚੋਂ ਕਰੀਬ 30 ਕਰੋੜ ਰੁਪਏ ਦੀ ਹੇਰਾਫੇਰੀ ਕਰ ਰਹੇ ਹਨ ਅਤੇ ਕੋਈ ਸਹੀ ਹਿਸਾਬ ਨਹੀਂ ਦਿੱਤਾ ਗਿਆ। ਇਸ ਮਾਮਲੇ ਸਬੰਧੀ ਉਹ ਅਤੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਦੇ ਐਸਐਸਪੀ ਦਫ਼ਤਰ ਬਾਹਰ ਧਰਨਾ ਵੀ ਦਿੱਤਾ ਸੀ। ਪੁਲਿਸ ਨੇ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਅਤੇ ਸ਼ਬੀਰ ਮੋਮਿਨ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ‘ਤੇ ਵੀ ਇਲਜ਼ਾਮ ਲਗਾਇਆ ਸੀ ਪਰ ਐਫਆਈਆਰ ‘ਚ ਉਨ੍ਹਾਂ ਦਾ ਨਾਮ ਦਰਜ ਨਹੀਂ ਕੀਤਾ ਗਿਆ ਹੈ। ਬੰਟੀ ਬੈਂਸ ਨੇ ਇਸ ਪੂਰੇ ਮਾਮਲੇ ‘ਤੇ ਕਿਹਾ ਸੀ ਕਿ ਉਹ ਪੂਰਾ ਸਹਿਯੋਗ ਕਰਨਗੇ।
