ਨਿਊਜ਼ ਪੰਜਾਬ
17 ਫ਼ਰਵਰੀ 2026
ਮਾਝੇ ਦੀ ਧਰਤੀ ਤੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਗਏ। ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜੇ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਬਜ਼ੁਰਗਾਂ, ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਲਈ ਖ਼ਾਸ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।ਮੁੱਖ ਐਲਾਨ ਇਹ ਹਨ:-
*ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।
*4 ਰੁਪਏ ਕਿੱਲੋ ਆਟਾ ਅਤੇ 20 ਰੁਪਏ ਕਿੱਲੋ ਦਾਲ ਸਕੀਮ ਪਹਿਲੇ ਦਿਨ ਤੋਂ ਲਾਗੂ ਕੀਤੀ ਜਾਵੇਗੀ।
*ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
*ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਬਿਨਾਂ ਵਿਆਜ ਲੋਨ, ਜਿਸ ਦੀ ਵਾਪਸੀ ਲਈ 10 ਸਾਲ ਦਾ ਸਮਾਂ ਮਿਲੇਗਾ।
*ਹਰ ਹਲਕੇ ਵਿੱਚ ਮੈਰੀਟੋਰੀਅਸ ਸਕੂਲ ਖੋਲ੍ਹੇ ਜਾਣਗੇ, ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ।
*ਯੂਨੀਵਰਸਿਟੀਆਂ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਲਈ 50% ਸੀਟਾਂ ਰਾਖਵੀਆਂ ਹੋਣਗੀਆਂ।
*ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਚੁੱਕੇਗੀ।
“ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ, ਪਸ਼ੂਆਂ ਦਾ ਕਾਲਜ ਅਤੇ ਸਕਿਲ ਯੂਨੀਵਰਸਿਟੀ ਖੋਲ੍ਹਣ ਦਾ ਵਾਅਦਾ।
*ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਦੇਣ ਸਬੰਧੀ ਕਾਨੂੰਨ ਦੁਬਾਰਾ ਲਿਆਂਦਾ ਜਾਵੇਗਾ।
ਰੈਲੀ ਦੌਰਾਨ ਬਾਦਲ ਨੇ ਕਿਹਾ ਕਿ ਇਹ ਸਾਰੇ ਫੈਸਲੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖਤਿਆਰ ਬਣਾਉਣ ਲਈ ਲਏ ਜਾਣਗੇ।
