ਨਿਊਜ਼ ਪੰਜਾਬ
18 ਫ਼ਰਵਰੀ 2026
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਉੱਤੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨਾਲ ਸੰਬੰਧਿਤ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਹਰਪਿੰਦਰ ਸਿੰਘ ਨੂੰ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਉਹ ਸਿੱਧੂ ਫਾਰਮ ਵਿੱਚ ਹੋ ਰਹੇ ਸਮਾਗਮ ਵਿੱਚ ਆਪਣੇ ਭਰਾ ਜਰਮਨ ਸਿੰਘ ਨਾਲ ਸ਼ਾਮਲ ਹੋਏ ਹੋਏ ਸਨ, ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਹਮਲੇ ਵਿੱਚ ਹਰਪਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਭਰਾ ਜਰਮਨ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਜਰਮਨ ਸਿੰਘ ਨੂੰ ਪਹਿਲਾਂ ਤਰਨ ਤਾਰਨ ਦੇ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈ ਹੈ ਅਤੇ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ।
