23 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ,ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ 

ਨਿਊਜ਼ ਪੰਜਾਬ

20 ਫ਼ਰਵਰੀ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ 23 ਫਰਵਰੀ ਯਾਨੀ ਸੋਮਵਾਰ ਨੂੰ ਸਵੇਰੇ 11 ਵਜੇ ਬੈਠਕ ਹੋਵੇਗੀ।

ਇਹ ਮੀਟਿੰਗ ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਪਰ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।